Breaking News
Home / Patiala / ਹਰਿੰਦਰਪਾਲ ਟੋਹੜਾ ਨੇ ਲਗਾਈ ਸਨੋਰ, ਦੋਣਕਲਾਂ ਅਤੇ ਹੋਰ ਪਿੰਡਾਂ ਵਿੱਚ ਸ਼੍ਰੀ ਗੁਰੂ ਰਵੀਦਾਸ ਜੀ ਦੇ ਚਰਨਾਂ ਵਿੱਚ ਆਪਣੀ ਹਾਜ਼ਰੀ

ਹਰਿੰਦਰਪਾਲ ਟੋਹੜਾ ਨੇ ਲਗਾਈ ਸਨੋਰ, ਦੋਣਕਲਾਂ ਅਤੇ ਹੋਰ ਪਿੰਡਾਂ ਵਿੱਚ ਸ਼੍ਰੀ ਗੁਰੂ ਰਵੀਦਾਸ ਜੀ ਦੇ ਚਰਨਾਂ ਵਿੱਚ ਆਪਣੀ ਹਾਜ਼ਰੀ

ਪਟਿਆਲਾ, 10 ਫਰਵਰੀ – ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਹਰਿੰਦਰਪਾਲ ਸਿੰਘ ਟੋਹੜਾ ਨੇ ਅੱਜ ਗੁਰਦੁਆਰਾ ਸਾਹਿਬ ਸਨੋਰ, ਦੋਣਖੁਰਦ, ਦੋਣਕਲਾਂ, ਬਹਾਦਰਗੜ੍ਹ ਸਮੇਤ ਇਕ ਦਰਜ਼ਨ ਤੋਂ ਵੱਧ ਪਿੰਡਾਂ ਵਿੱਚ ਸ਼੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਗੁਰੂ ਸਾਹਿਬ ਦੇ ਚਰਨਾ ਵਿੱਚ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਸਨੌਰ ਵਿਖੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਬਾਬਾ ਹਰੀ ਸਿੰਘ ਅਤੇ ਬਾਬਾ ਹਰਦੇਵ ਸਿੰਘ ਜੀ ਵੱਲੋਂ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਹਰਿੰਦਰਪਾਲ ਸਿੰਘ ਟੋਹੜਾ ਨੇ ਆਖਿਆ ਕਿ ਸ਼੍ਰੀ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਤੋਂ ਅੱਜ ਸਾਨੂੰ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਗੁਰੂ ਰਵੀਦਾਸ ਜੀ ਨੇ ਸਭ ਨੂੰ ਬਰਾਬਰ ਦਾ ਦਰਜ਼ਾ ਦਿੱਤਾ ਅਤੇ ਮਨੁੱਖ ਨੂੰ ਉਸ ਪ੍ਰਮਾਤਮਾ ਦੇ ਚਰਣਾ ਵਿੱਚ ਜੁੜਨ ਲਈ ਪ੍ਰੇਰਿਤ ਕੀਤਾ। ਹਰਿੰਦਰਪਾਲ ਸਿੰਘ ਟੋਹੜਾ ਨੇ ਆਖਿਆ ਕਿ ਅੱਜ ਸਾਨੂੰ ਸਾਰਿਆਂ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਦੇ ਛਕੋ ਦੇ ਸਿਧਾਂਤ ‘ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਕੀਰਤਨੀ ਸਿੰਘਾਂ ਨੇ ਸੰਗਤਾਂ ਨੂੰ ਗੁਰੂਜਸ ਰਾਹੀਂ ਨਿਹਾਲ ਕੀਤਾ। ਇਸ ਮੌਕੇ ਹਰਦੀਪ ਸਿੰਘ ਜੋਸਨ, ਬੁੱਟਾ ਸਿੰਘ ਸਨੋਰ ਅਤੇ ਹੋਰ ਵੀ ਬਹੁਤ ਸਾਰੇ ਸੀਨੀਅਰ ਨੇਤਾ ਹਾਜ਼ਰ ਸਨ।