Daily Aashiana
Punjabi Newspaper Online

ਮੁੱਖ ਮੰਤਰੀ ਵਲੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚੋਂ ਫਰਾਰ ਹੋਏ ਕੈਦੀਆਂ ਦੇ ਮਾਮਲੇ ਦੀ ਜਾਂਚ ਦੇ ਹੁਕਮ

16

ਚੰਡੀਗੜ੍ਹ, 8 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਡੀ.ਜੀ.ਪੀ. ਜੇਲ੍ਹਾਂ ਨੂੰ ਆਖਿਆ ਕਿ ਉਹ ਆਈ.ਜੀ. ਜੇਲ੍ਹਾਂ ਪਾਸੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚੋਂ ਪੰਜ ਕੈਦੀਆਂ ਦੇ ਫਰਾਰ ਹੋ ਜਾਣ ਦੀ ਘਟਨਾ ਦੀ ਵਿਸਥਾਰਤ ਜਾਂਚ ਕਰਵਾਉਣ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਡੀ.ਜੀ.ਪੀ. ਜੇਲ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਉਹਨਾਂ ਕਾਰਨਾਂ ਤੇ ਹਾਲਤਾਂ ਦਾ ਪਤਾ ਲਾਉਣ ਜਿਨ੍ਹਾਂ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਅਤੇ ਅਜਿਹੀਆਂ ਘਟਨਾਵਾਂ ਦੇ ਭਵਿੱਖ ਵਿੱਚ ਨਾ ਵਾਪਰਨ ਨੂੰ ਯਕੀਨੀ ਬਣਾਉਣ ਬਾਰੇ ਵੀ ਬਣਦੇ ਸੁਝਾਅ ਦਿੱਤੇ ਜਾਣ। ਸ. ਬਾਦਲ ਨੇ ਡੀ.ਜੀ.ਪੀ. ਜੇਲ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ ਜਾਂਚ ਰਿਪੋਰਟ ਸੌਂਪਣ ਲਈ ਆਖਿਆ।

Loading...

Comments are closed.