Daily Aashiana
Punjabi Newspaper Online

ਪੰਜਾਬ ਤੇ ਹਰਿਆਣਾ SYL ਮਸਲੇ ਲਈ ਹੋਰ ਸਮਾਂ ਮਿਲਿਆ

19

ਚੰਡੀਗੜ੍ਹ – SYL ਮਾਮਲੇ ਤੇ ਹੁਣ ਸੁਪਰੀਮ ਕੋਰਟ ਵਿਚ 8 ਨਵੰਬਰ ਲਈ ਅਗਲੀ ਤਰੀਕ ਪੈ ਗਈ ਹੈ। ਇਸ ਮਾਮਲੇ ਸਬੰਧੀ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਰਾਜ ਦੀਆਂ ਸਰਕਾਰਾਂ ਨੂੰ ਇਹ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਸਬੰਧੀ ਕੋਈ ਰੋਸ ਪ੍ਰਦਰਸ਼ਨ ਨਾ ਕੀਤੇ ਜਾਣ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਇਸ ਮਸਲੇ ਦੇ ਹੱਲ ਸਬੰਧੀ ਕੋਰਟ ਤੋਂ ਹੋਰ ਸਮੇਂ ਦੀ ਮੰਗ ਕੀਤੀ ਸੀ ਜਿਸ ਨੂੰ ਮੱਦੇ ਨਜ਼ਰ ਰਖਦੇ ਹੋਏ ਸੁਪਰੀਮ ਕੋਰਟ ਨੇ ਹੋਰ ਸਮਾਂ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਦੀ ਸੁਣਵਾਈ ਕਾਫੀ ਲੰਮੇ ਸਮੇਂ ਤੋਂ ਚੱਲ ਰਹੀ ਹੈ।

Loading...

Comments are closed, but trackbacks and pingbacks are open.