Daily Aashiana
Punjabi Newspaper Online

ਵਿਰੋਧੀ ਧਿਰਾਂ ਬੁਖਲਾਹਟ ਵਿਚ ਆ ਕੇ ਗਲਤ ਬਿਆਨਬਾਜ਼ੀ ਕਰ ਰਹੀਆਂ ਹਨ : ਭੱਟੀ

8

ਫਤਿਹਗੜ੍ਹ ਸਾਹਿਬ, 4 ਮਾਰਚ (ਸਵਰਨ ਸਿੰਘ ਨਿਰਦੋਸ਼ੀ)-ਪੰਜਾਬ ਦੀ ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਚ ਵਿਕਾਸ ਕਾਰਜਾਂ ਦੀ ਚਲਾਈ ਗਈ ਹਨੇਰੀ ਕਾਰਨ ਵਿਰੋਧੀ ਧਿਰਾਂ ਬੁਖਲਾਹਟ ਵਿਚ ਆ ਕੇ ਗਲਤ ਬਿਆਨਬਾਜ਼ੀ ਕਰ ਰਹੀਆਂ ਹਨ ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ ਅਤੇ ਇਨ੍ਹਾਂ ਦੀਆਂ ਚਾਲਾਂ ਵਿਚ ਨਹੀਂ ਆਉਣ ਲੱਗੇ। ਇਹ ਗੱਲ ਸ. ਦੀਦਾਰ ਸਿੰਘ ਭੱਟੀ ਵਿਧਾਇਕ ਸਰਹਿੰਦ ਨੇ ਪਿੰਡ ਦਾਦੂਮਾਜਰਾ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ 1.78 ਕਿਲੋਮੀਟਰ ਤੱਕ ਬਨਣ ਵਾਲੀ ਫਿਰਨੀ

125 124(2)

ਵਾਲੀ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਵਿਕਾਸ ਕਰਨ ਦੀ ਬਜਾਏ ਵਿਨਾਸ਼ ਕੀਤਾ ਅਤੇ ‘ਪਾੜੋ ਤੇ ਰਾਜ ਕਰੋ’ ਦੀ ਨੀਤੀ ’ਤੇ ਚੱਲਦੇ ਹੋਏ ਭ੍ਰਿਸ਼ਟਾਚਾਰ ਦਾ ਬੋਲਬਾਲਾ ਰੱਖਿਆ। ਉਨ੍ਹਾਂ ਕਿਹਾ ਕਿ ਕੇਂਦਰ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਮਹਿੰਗਾਈ ਆਸਮਾਨ ਨੂੰ ਛੂਹ ਰਹੀ ਹੈ ਜਿਸ ਕਾਰਨ ਗਰੀਬ ਵਿਅਕਤੀ ਨੂੰ ਪੇਟ ਭਰਕੇ ਦੋ ਵਕਤ ਦੀ ਰੋਟੀ ਖਾਣੀ ਮੁਸ਼ਕਿਲ ਹੋਈ ਪਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਪਿੰਡ ਭਗੜਾਣਾ ਵਿਖੇ 66 ਕੇ.ਵੀ ਗਰਿੱਡ ਜੋ ਕਿ 6.3 ਐੱਮ.ਵੀ.ਏ ਨੂੰ ਵਧਾ ਕੇ 20 ਐੱਮ.ਵੀ.ਏ ਹੋਣ ’ਤੇ ਬਟਨ ਦਬਾਕੇ ਉਦਘਾਟਨ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਜੀਤ ਸਿੰਘ ਭਗੜਾਣਾ, ਜਤਿੰਦਰ ਸਿੰਘ ਭੈਣੀ ਕਲਾਂ, ਬੀ.ਡੀ.ਪੀ.ਓ ਕ੍ਰਿਪਾਲ ਸਿੰਘ, ਸਰਪੰਚ ਰਘਵੀਰ ਸਿੰਘ, ਕਾਕਾ ਮੁਹੰਮਦ ਪੰਚ, ਗੁਰਮੇਲ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਸਾਬਕਾ ਸਰਪੰਚ ਪੂਰਨ ਸਿੰਘ, ਸੰਤ ਸਿੰਘ ਨੰਬਰਦਾਰ, ਰੋਸ਼ਨੀ ਦੇਵੀ ਮੈਂਬਰ ਆਦਿ ਹਾਜ਼ਰ ਸਨ।

Comments are closed.