ਸਿੱਧੂ ਨੇ ਸੁਨੀਲ ਜਾਖੜ ਨਾਲ ਮੁਲਾਕਤ ਮਗਰੋਂ ਪਾਈਆਂ ਜੱਫੀਆਂ
ਕੀ ਕੈਪਟਨ ਖਿਲਾਫ ਸਿੱਧੂ ਨੇ ਮਾਰੀ ਬਾਜ਼ੀ?

ਚੰਡੀਗੜ 17 ਜੁਲਾਈ (ਅ.ਨ.ਸ.) ਸ਼ਨੀਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਨਾਮ ਨਵਜੋਤ ਸਿੰਘ ਸਿੱਧੂ ਦੇ ਵਿਵਾਦ ਵਿਚ ਇਕ ਨਵਾਂ ਮੋੜ ਦੇਖਣ ਨੂੰ ਮਿਲਿਆ। ਸਿੱਧੂ ਨੇ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਉਨ੍ਹਾਂ ਦੀ ਪੰਚਕੂਲਾ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇੰਨਾ ਹੀ ਨਹੀਂ ਦੋਵੇਂ ਨੇਤਾਵਾਂ ਨੇ ਇੱਕ ਦੂਜੇ ਨੂੰ ਜੱਫੀ ਵੀ ਪਾਈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਸੀਨੀਅਰ ਆਗੂ ਹਰੀਸ਼ ਰਾਵਤ ਵੀ ਚੰਡੀਗੜ੍ਹ ਪਹੁੰਚ ਗਏ ਹਨ, ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਗਲਤ ਫਹਿਮੀਆਂ ਨੂੰ ਦੂਰ ਕਰ ਸਕਦੇ ਹਨ।
ਸਿੱਧੂ ਅਤੇ ਜਾਖੜ ਦੇ ਜੱਫੀ ਪਾਉਣ ਦੀਆਂ ਤਸਵੀਰਾਂ ਤੋਂ ਬਾਅਦ, ਅਟਕਲਾਂ ਸ਼ੁਰੂ ਹੋ ਗਈਆਂ ਹਨ ਕਿ ਸਿੱਧੂ ਕੈਪਟਨ ਦੇ ਖ਼ਿਲਾਫ਼ ਲੜਾਈ ਦੀ ਬਾਜ਼ੀ ਮਾਰ ਲੈਣਗੇ। ਵਰਣਨਯੋਗ ਯੋਗ ਹੈ ਕਿ ਮਸਲੇ ਨੂੰ ਸੁਲਝਾਉਣ ਲਈ ਸਿੱਧੂ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਉਣ ਦਾ ਫਾਰਮੂਲਾ ਅੱਗੇ ਰੱਖਿਆ ਗਿਆ ਸੀ। ਹਾਲਾਂਕਿ, ਕੈਪਟਨ ਅਮਰਿੰਦਰ ਨੇ ਇਸ ਫੈਸਲੇ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ।