FeaturedPatiala

ਮੇਰਾ ਸਫ਼ਰ ਅਜੇ ਸ਼ੁਰੂ ਹੋਇਆ ਹੈ – ਨਵਜੋਤ ਸਿੰਘ ਸਿੱਧੂ

ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਹਾਈਕਮਾਨ ਦਾ ਕੀਤਾ ਧੰਨਵਾਦ

ਪਟਿਆਲਾ 19 ਜੁਲਾਈ, (ਅ.ਨ.ਸ.) ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪੂਰੇ ਜ਼ੋਰਾਂ ਸ਼ੋਰਾਂ ਨਾਲ ਟਵੀਟ ਕਰਦਿਆਂ ਕਾਂਗਰਸ ਦੀ ਆਲਾ ਕਮਾਨ ਦਾ ਸ਼ੁਕਰੀਆ ਅਦਾ ਕੀਤਾ। ਸਿੱਧੂ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਖੁਸ਼ਹਾਲੀ, ਸਹੂਲਤਾਂ ਅਤੇ ਖੁਦਮੁਖ਼ਤਿਆਰੀ ਕੁੱਝ ਕੁ ਲੋਕਾਂ ਵਾਸਤੇ ਹੀ ਨਹੀਂ ਸਗੋਂ ਸਾਰਿਆਂ ਵਿਚ ਵੰਡਣ ਲਈ ਕਾਂਗਰਸ ਵਰਕਰ ਵੱਜੋਂ ਮੇਰੇ ਪਿਤਾ ਨੇ ਰੱਜਿਆ-ਪੁੱਜਿਆ ਘਰ ਛੱਡਕੇ ਆਜ਼ਾਦੀ ਦੇ ਸੰਘਰਸ਼ ਵਿਚ ਹਿੱਸਾ ਲਿਆ। ਉਨ੍ਹਾਂ ਨੂੰ ਦੇਸ਼ਭਗਤੀ ਦੇ ਕਾਰਜਾਂ ਬਦਲੇ ਸਜ਼ਾ-ਏ-ਮੌਤ ਸੁਣਾਈ ਗਈ, ਜੋ ਕਿ ਕਿੰਗਜ਼ ਐਮਨਸਟੀ (King’s Amnesty) ; ਰਾਣੀ ਦੇ ਜਨਮ-ਦਿਨ ਮੌਕੇ ਪਰਚੀਆਂ ਪਾ ਕੇ ਰੱਦ ਹੋਈ। ਫਿਰ ਉਹ ਦਹਾਕਿਆਂ ਤੱਕ ਜਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਰਹੇ, ਮੈਂਬਰ ਵਿਧਾਨ ਸਭਾ, ਮੈਂਬਰ ਵਿਧਾਨ ਪਰਿਸ਼ਦ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਬਣੇ।

Navjot Sidhu tweet 3

ਉਨ੍ਹਾ ਕਿਹਾ ਕਿ ਅੱਜ, ਮੇਰਾ ਮਿਸ਼ਨ ਉਸੇ ਸੁਪਨੇ ਨੂੰ ਪੂਰਾ ਕਰਨਾ ਅਤੇ ਕੁੱਲ ਹਿੰਦ ਕਾਂਗਰਸ ਦੇ ਇਸ ਅਜੇਤੂ ਕਿਲ੍ਹੇ ਨੂੰ ਹੋਰ ਮਜ਼ਬੂਤ ਕਰਨ ਲਈ ਅਣਥੱਕ ਕੰਮ ਕਰਨਾ ਹੈ। ਬਹੁਤ ਹੀ ਸਤਿਕਾਰਯੋਗ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਜੀ, ਸ੍ਰੀ ਰਾਹੁਲ ਗਾਂਧੀ ਜੀ ਅਤੇ ਸ੍ਰੀਮਤੀ ਪ੍ਰਿਯੰਕਾ ਗਾਂਧੀ ਜੀ ਦਾ ਮੈਂ ਦਿਲ ਦੀ ਗਹਿਰਾਈਆਂ ਤੋਂ ਸ਼ੁਕਰਗੁਜਾਰ ਹਾਂ ਕਿ ਉਨ੍ਹਾਂ ਨੇ ਮੇਰੇ ਉੱਪਰ ਭਰੋਸਾ ਕਰਦਿਆਂ ਮੈਨੂੰ ਇਹ ਬੇਹੱਦ ਮਹੱਤਵਪੂਰਨ ਜ਼ੁੰਮੇਵਾਰੀ ਸੌਂਪੀ।

Navjot Sidhu tweet 2

Navjot Sidhu tweet 1

ਸਿੱਧੂ ਨੇ ਆਪਣੇ ਮੈਸੇਜ ਵਿਚ ਅੱਗੇ ਕਿਹਾ ਕਿ ਕਾਂਗਰਸ ਦਾ ਨਿਮਾਣਾ ਵਰਕਰ ਹੁੰਦਿਆਂ ਮੈਂ ਮਿਸ਼ਨ ‘ਜਿੱਤੇਗਾ ਪੰਜਾਬ’ ਪੂਰਾ ਕਰਨ ਲਈ ‘ਪੰਜਾਬ ਮਾਡਲ’ ਅਤੇ ਹਾਈ ਕਮਾਂਡ ਦੇ 18 ਨੁਕਾਤੀ ਏਜੰਡੇ ਰਾਹੀਂ ਲੋਕਾਂ ਦੀ ਤਾਕਤ ਲੋਕਾਂ ਤੱਕ ਵਾਪਸ ਪਹੁੰਚਾਉਣ ਖ਼ਾਤਰ ਪੰਜਾਬ ਵਿੱਚ ਕਾਂਗਰਸ ਪਰਿਵਾਰ ਦੇ ਹਰ ਮੈਂਬਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਾਂਗਾ। … ਮੇਰਾ ਸਫ਼ਰ ਅਜੇ ਸ਼ੁਰੂ ਹੀ ਹੋਇਆ ਹੈ !!

 

Show More

Related Articles

Back to top button