Patiala
ਪਰਨੀਤ ਕੌਰ ਨੇ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕਾਂਗਰਸ ਸਾਂਸਦਾਂ ਨਾਲ ਜੰਤਰ ਮੰਤਰ ਤੇ ਕੀਤਾ ਵਿਰੋਧ ਪ੍ਰਦਰਸ਼ਨ

ਪਟਿਆਲਾ 19 ਜੁਲਾਈ (ਮਨਿੰਦਰ ਸਿੰਘ) ਅੱਜ ਮੌਨਸੂਨ ਸੈਸ਼ਨ ਲਈ ਸੰਸਦ ਜਾਣ ਤੋਂ ਪਹਿਲਾਂ ਜੰਤਰ-ਮੰਤਰ ਵਿਖੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ ਕਾਂਗਰਸ ਦੇ ਸਾਂਸਦਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਦ੍ਰਿੜਤਾ ਨਾਲ ਖੜੀ ਹੈ ਅਤੇ ਭਾਜਪਾ ਸਰਕਾਰ ਵਿਰੁੱਧ ਓਹਦੋਂ ਤੱਕ ਸੰਘਰਸ਼ ਕਰਦੀ ਰਹੇਗੀ ਜਦੋਂ ਤੱਕ ਉਹ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੇ।
ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਮਨੀਸ਼ ਤਿਵਾੜੀ, ਪ੍ਰਨੀਤ ਕੌਰ, ਰਵਨੀਤ ਸਿੰਘ ਬਿੱਟੂ, ਚੌਧਰੀ ਸੰਤੋਖ ਸਿੰਘ, ਜਸਬੀਰ ਸਿੰਘ ਗਿੱਲ, ਮੁਹੰਮਦ ਸਦੀਕ, ਡਾਕਟਰ ਅਮਰ ਸਿੰਘ ਅਤੇ ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਅਤੇ ਹੋਰ ਸਾਥੀ ਪ੍ਰਦਰਸ਼ਨ ਵਿਚ ਸ਼ਾਮਲ ਹੋਏ।