
ਨਵੀਂ ਦਿੱਲੀ 19 ਜੁਲਾਈ (ਅ.ਨ.ਸ.) ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂ ਹੁੰਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਨੇ ਅੱਜ ਕਿਸਾਨ ਵਿਰੋਧੀ 3 ਖੇਤੀ ਕਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ, ਜਿਸ ਦੌਰਾਨ ਬਸਪਾ ਦੇ ਸੰਸਦ ਮੈਂਬਰ ਵੀ ਸ਼ਾਮਲ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਦੇਸ਼ ਦੇ ਕਿਸਾਨ ਇਨਸਾਫ ਚਾਹੁੰਦੇ ਹਨ। ਇਹ ਇਸ ਵੇਲੇ ਸਭ ਤੋਂ ਗੰਭੀਰ ਮਸਲਾ ਹੈ, ਅਤੇ ਖੇਤੀ ਕਨੂੰਨ ਰੱਦ ਹੋਣ ਤੋਂ ਘੱਟ ਸਾਨੂੰ ਕੁਝ ਵੀ ਮਨਜ਼ੂਰ ਨਹੀਂ। ਅਸੀਂ ਚਾਹੁੰਦੇ ਹਾਂ ਕਿ ਸਾਰੀਆਂ ਪਾਰਟੀਆਂ ਕੇਂਦਰ ਸਰਕਾਰ ਵਿਰੁੱਧ ਇਕਮੁੱਠ ਹੋਣ ਅਤੇ ਉਨ੍ਹਾਂ ‘ਤੇ ਕਾਨੂੰਨ ਵਾਪਸ ਲੈਣ ਲਈ ਦਬਾਅ ਪਾਉਣ।